ਮੋਰਿੰਡਾ, 6 ਮਈ (ਭਟੋਆ)
ਨਗਰ ਕੌਂਸਲ ਮੋਰਿੰਡਾ ਵੱਲੋਂ ਪੁਰਾਣਾ ਰਤਨਗੜ੍ਹ ਬਾਜ਼ਾਰ ਰੇਲਵੇ ਫਾਟਕ ਦੇ ਨੇੜੇ ਵਾਰਡ ਨੰਬਰ 8 ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਕਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਦੂਰ ਤੱਕ ਸੈ਼ਡ ਉਸਾਰੇ ਗਏ ਸਨ ਜੋ ਆਉਣ ਜਾਣ ਵਾਲੇ ਵੱਡੇ ਵਾਹਨਾਂ ਲਈ ਦਿੱਕਤ ਪੈਦਾ ਕਰਦੇ ਸਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਦੀ ਕਬਜ਼ਾ ਹਟਾਓ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੰਨ ਦੁਕਾਨਾਂ ਦੇ ਸੈ਼ਡ ਹਟਾਏ ਗਏ। ਐਸਆਈ ਵਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੂੰ ਨਜਾਇਜ਼ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਤੇ ਟੀਮ ਵਿੱਚ ਹਰਸੇਵਕ ਸਿੰਘ, ਗੁਰਲਾਲ ਸਿੰਘ ਲਾਲੀ ਅਤੇ ਹਰਦੇਵ ਸਿੰਘ ਆਦਿ ਵੀ ਸ਼ਾਮਿਲ ਸਨ।