ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਕਈ ਜ਼ਖਮੀ ਹੋਣ ਦੀ ਖਬਰ ਹੈ।
ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ :
ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਕਈ ਜ਼ਖਮੀ ਹੋਣ ਦੀ ਖਬਰ ਹੈ। ਬਲੂਚਿਤਸਤਾਨ ਦੇ ਬੋਲਾਨ ਖੇਤਰ ਵਿੱਚ ਪਾਕਿਸਤਾਨੀ ਫੌਜ ਦੀ ਇਕ ਗੱਡੀ ਨੂੰ ਨਿਸ਼ਾਨਾ ਬਣਾਇਆ ਕੇ ਹਮਲਾ ਕੀਤਾ ਗਿਆ ਹੈ। ਇਸ ਧਮਾਕੇ ਵਿੱਚ ਇਕ ਅਧਿਕਾਰੀ ਸਮੇਤ 6 ਫੌਜੀਆਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਫੌਜੀ ਜ਼ਖਮੀ ਹੋ ਗਏ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦੀ ਗੱਡੀ ਇਕ ਗਸ਼ਤ ਕਰ ਰਹੀ ਸੀ। ਸਥਾਨਕ ਰਿਪੋਰਟਾਂ ਮੁਤਾਬਕ ਇਹ ਧਮਾਕਾ ਕਾਫੀ ਸ਼ਕਤੀਸ਼ਾਲੀ ਸੀ ਅਤੇ ਇਸ ਨਾਲ ਗੱਡੀ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ।
ਖਬਰਾਂ ਮੁਤਾਬਕ ਜ਼ਖਮੀਆਂ ਨੂੰ ਨਜ਼ਦੀਕੀ ਫੌਜੀ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਸੰਗਠਨ ਨੇ ਨਹੀਂ ਲਈ ਹੈ। ਇਹ ਇਲਾਕਾ ਉਗਰਵਾਦੀਆਂ ਦਾ ਗੜ੍ਹ ਰਿਹਾ ਹੈ।