ਪੰਜਾਬ ਪੁਲਿਸ ਨੂੰ ਮਿਲੀ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ, ਖਤਰਨਾਕ ਗੋਲਾ-ਬਾਰੂਦ ਬਰਾਮਦ

Published on: May 6, 2025 9:21 am

ਪੰਜਾਬ

ਅੰਮ੍ਰਿਤਸਰ, 6 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਕੰਮ ਕਰ ਰਹੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਖੁਫੀਆ-ਆਪ੍ਰੇਸ਼ਨ ਵਿੱਚ ਟਿੱਬਾ ਨੰਗਲ – ਕੁਲਾਰ ਰੋਡ ਦੇ ਨੇੜੇ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ।
ਸੂਤਰਾਂ ਅਨੁਸਾਰ, ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਅਤੇ ਇਸ ਨਾਲ ਜੁੜੇ ਅੱਤਵਾਦੀ ਸਮੂਹਾਂ ਨੇ ਪੰਜਾਬ ਵਿੱਚ ਲੁਕੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ। ਇਸ ਬਰਾਮਦਗੀ ਨੂੰ ਇਸੇ ਸਾਜ਼ਿਸ਼ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਅੱਤਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਘਟਨਾਵਾਂ ਲਈ ਛੁਪਾਈ ਸੀ।
ਵੱਡੀ ਮਾਤਰਾ ਵਿੱਚ ਆਰਪੀਜੀ ਅਤੇ ਆਈਈਡੀ ਬਰਾਮਦ ਕੀਤੇ ਗਏ ਹਨ, 2 ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰਪੀਜੀ), 2 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), 5 ਪੀ-86 ਹੈਂਡ ਗ੍ਰਨੇਡ, 1 ਵਾਇਰਲੈੱਸ ਸੰਚਾਰ ਸੈੱਟ ਮਿਲੇ ਹਨ।
ਇਸ ਮਾਮਲੇ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਅਗਲੇਰੀ ਜਾਂਚ ਜਾਰੀ ਹੈ ਅਤੇ ਅੱਤਵਾਦੀਆਂ ਨੂੰ ਫੜਨ ਲਈ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।