ਪੰਜਾਬ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਮੋਹਰੀ ਸੂਬਾ ਬਣਨ ਜਾ ਰਿਹੈ: ਚੇਅਰਮੈਨ ਦਲਵੀਰ ਸਿੰਘ ਢਿੱਲੋਂ 

Published on: May 6, 2025 6:06 pm

Punjab

ਦਲਜੀਤ ਕੌਰ 

ਧੂਰੀ/ਸੰਗਰੂਰ, 6 ਮਈ, 2025: ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਆਧੁਨਿਕ ਹੋ ਚੁੱਕੇ ਹਨ, ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ ਜਾਰੀ ਹਨ। ਪੰਜਾਬ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਸਕੂਲਾਂ ਨੂੰ ਆਧੁਨਿਕ ਕਰਨ ਲਈ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਹ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕੁੰਬੜਵਾਲ ਅਤੇ ਪਿੰਡ ਰੰਗੀਆਂ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 1.22 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਕਤ ਰਾਸ਼ੀ ਤਹਿਤ ਕੁੰਬਾੜਵਾਲ ਦੇ ਸਕੂਲਾਂ ਨੂੰ 39 ਲੱਖ ਰੁਪਏ ਅਤੇ ਪਿੰਡ ਰੰਗੀਆਂ ਦੇ ਸਕੂਲਾਂ ਨੂੰ 83 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। 

ਇਹਨਾਂ ਵਿਕਾਸ ਕਾਰਜਾਂ ਵਿੱਚ ਸਕੂਲਾਂ ਦੀਆਂ ਸੋਹਣੀਆਂ ਚਾਰਦਿਵਾਰੀਆਂ, ਸਾਇੰਸ ਲੈਬ, ਸਮਾਰਟ ਕਲਾਸ ਰੂਮਜ ਅਤੇ ਹੋਰ ਬੁਨਿਆਦੀ ਵਿਕਾਸ ਸ਼ਾਮਿਲ ਹਨ। ਸ੍ਰ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੇ ਦਾਖਲਿਆਂ ਵਿੱਚ ਵਾਧਾ ਵੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਹਨ ਤੇ ਇਹ ਨਿਰੰਤਰ ਜਾਰੀ ਵੀ ਹਨ। ਪੰਜਾਬ ਸਿੱਖਿਆ ਦੇ ਖੇਤਰ ਵਿੱਚ ਜਲਦ ਹੀ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਨ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਨੂੰ ਆਧੁਨਿਕ ਕੀਤਾ ਜਾ ਰਿਹਾ ਹੈ। ਬੱਚੇ ਅਤੇ ਅਧਿਆਪਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆ ਰਹੀ। ਵਧੀਆ ਪਾਣੀ, ਬਿਜਲੀ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਹਨ।ਸਰਕਾਰੀ ਸਕੂਲਾਂ ਦੀਆਂ ਸੋਹਣੀਆਂ ਇਮਾਰਤਾਂ, ਵਧੀਆ ਇੰਨਫਰਾਸਟਰਕਚਰ, ਸਮਾਰਟ ਕਲਾਸ ਰੂਮ, ਸਾਇੰਸ ਲੈਬਜ, ਖੇਡ ਗਰਾਊਂਡ ਸਕੂਲਾਂ ਦੀ ਦਿੱਖ ਅਤੇ ਪੜ੍ਹਾਈ ਦੇ ਮਿਆਰ ਨੂੰ ਚਾਰ ਚੰਨ ਲਗਾ ਰਹੇ ਹਨ। ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸੁਚੱਜੀ ਅਤੇ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ। ਇਸ ਮੌਕੇ ਉਹਨਾਂ ਨਾਲ ਸ੍ਰ ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਅਤੇ ਹੋਰ ਵੀ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।