ਦਲਜੀਤ ਕੌਰ
ਸੰਗਰੂਰ, 06 ਮਈ, 2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਪੱਧਰ ਅਤੇ ਵਾਰਡ ਪੱਧਰ ‘ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ।
ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਟੀ.ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੇ ਸਾਰੇ ਹਲਕਿਆਂ ਵਿੱਚ ਇਹ ਯਾਤਰਾ 07 ਮਈ ਤੋਂ ਸ਼ੁਰੂ ਹੋਵੇਗੀ, ਜਦਕਿ ਹਲਕਾ ਸੁਨਾਮ ਵਿਖੇ ਇਹ ਯਾਤਰਾ 08 ਮਈ ਤੋਂ ਸ਼ੁਰੂ ਹੋਵੇਗੀ।
ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਭੁਲਰਹੇੜੀ ਵਿਖੇ ਸ਼ਾਮ 04 ਵਜੇ, ਭਲਵਾਨ ਵਿਖੇ ਸ਼ਾਮ 05 ਵਜੇ ਅਤੇ ਪਲਾਸੌਰ ਵਿਖੇ ਸ਼ਾਮ 06 ਵਜੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
ਸੰਗਰੂਰ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਜਾਵੇਗੀ ਤੇ ਪਿੰਡ ਭਿੰਡਰਾਂ ਵਿਖੇ ਸ਼ਾਮ 04 ਵਜੇ, ਘਾਬਦਾਂ ਵਿਖੇ 05 ਵਜੇ ਅਤੇ ਸੰਗਰੂਰ ਵਾਰਡ ਨੰਬਰ 01 ਵਿਖੇ ਸ਼ਾਮ 06 ਵਜੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
ਹਲਕਾ ਦਿੜ੍ਹਬਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਤੇ ਮਹਿਲਾਂ ਚੌਕ ਵਿਖੇ ਬਾਅਦ ਦੁਪਹਿਰ 03 ਵਜੇ, ਮੌੜਾਂ ਵਿਖੇ ਸ਼ਾਮ 04 ਵਜੇ ਅਤੇ ਗੁਜਰਾਂ ਵਿਖੇ ਸ਼ਾਮ 05 ਵਜੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
ਹਲਕਾ ਲਹਿਰਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਨਗੇ ਤੇ ਕੋਟੜਾ ਲਿਹਲ ਵਿਖੇ ਸ਼ਾਮ 04 ਵਜੇ, ਆਲਮਪੁਰ ਵਿਖੇ ਸ਼ਾਮ 05 ਵਜੇ ਅਤੇ ਲਹਿਰਾ ਵਾਰਡ ਨੰਬਰ 01 ਵਿਖੇ ਸ਼ਾਮ 06 ਵਜੇ ਇਸ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
ਹਲਕਾ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਇਸ ਨਸ਼ਾ ਮੁਕਤੀ ਯਾਤਰਾ ਤਹਿਤ 08 ਮਈ ਨੂੰ ਸ਼ਾਮ 04 ਵਜੇ ਪਿੰਡ ਬਡਰੁੱਖਾਂ, 05 ਵਜੇ ਬਹਾਦਰਪੁਰ ਅਤੇ ਸ਼ਾਮ 06 ਵਜੇ ਲਿੱਦੜਾਂ ਵਿਖੇ ਮੀਟਿੰਗਾਂ ਦੀ ਅਗਵਾਈ ਕਰਨਗੇ।
ਡਿਪਟੀ ਕਮਿਸ਼ਨਰ ਨੇ ਅੱਜ ਸਾਰੀਆਂ ਸਬ ਡਿਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਨਾਲ ਰਾਬਤਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਾਲ ਹੀ ਉਹਨਾਂ ਨੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ ਆਪਣੇ ਪਿੰਡ ਵਿੱਚ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ‘ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਭਨਾਂ ਦਾ ਇਹ ਫਰਜ਼ ਬਣ ਜਾਂਦਾ ਹੈ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡੱਟ ਕੇ ਸਾਥ ਦਿੱਤਾ ਜਾਵੇ।