ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 ਹੋਰ ਜ਼ਖਮੀ ਹੋ ਗਏ।
ਸ਼੍ਰੀਨਗਰ, 6 ਮਈ, ਦੇਸ਼ ਕਲਿੱਕ ਬਿਓਰੋ :
ਪਹਾੜੀ ਖੇਤਰ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 4 ਸਵਾਰੀਆਂ ਦੀ ਮੌਤ ਹੋ ਗਈ ਜਦੋਂ ਕਿ 25 ਹੋਰ ਜ਼ਖਮੀ ਹੋ ਗਏ। ਜੰਮੂ ਕਸ਼ਮੀਰ ਦੇ ਪੂੰਛ ਜ਼ਿਲ੍ਹੇ ਦੇ ਗਨੀ ਮੇਂਢਰ ਖੇਤਰ ਵਿੱਚ ਇਹ ਭਿਆਨਕ ਹਾਦਸਾ ਵਾਪਰਿਆ।
ਜ਼ਖਮੀਆਂ ਨੂੰ ਫੌਜ ਜਵਾਨਾਂ ਅਤੇ ਪੁਲਿਸ ਨੇ ਤੁਰੰਤ ਰੇਸਕਿਊ ਆਪਰੇਸ਼ਨ ਚਲਾ ਕੇ ਬਚਾਅ ਲਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਮੇਂਢਰ ਦੇ ਉਪ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਨੂੰ ਲੈ ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਸੀ। ਜਿਸ ਨਾਲ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।