ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਵੱਲੋਂ ਅੱਜ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨੂੰ ‘ਅਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਹਮਲਿਆਂ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ।
ਦੂਜੇ ਪਾਸੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਕਿ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ।