ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :
ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ। 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਮੌਕ ਡ੍ਰਿਲ ਨੂੰ ਲੈ ਕੇ ਅਡਵਾਇਜ਼ਰੀ ਜਾਰੀ, ਦੇਖੋ ਕੀ ਕਰਨਾ, ਕੀ ਨਹੀਂ
ਇਸ ਦੇ ਨਾਲ ਹੀ, ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀਆਂ ਟੀਮਾਂ ਅੰਬਾਲਾ ਕੈਂਟ ਰੇਲਵੇ ਸਟੇਸ਼ਨ ‘ਤੇ ਲੋਕਾਂ ਦੇ ਸਾਮਾਨ ਦੀ ਜਾਂਚ ਕਰ ਰਹੀਆਂ ਹਨ। ਟ੍ਰੇਨ ਵਿੱਚ ਬੈਠੇ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।