ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ, ਬਹਾਵਲਪੁਰ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਹਵਾਈ ਹਮਲੇ ਕੀਤੇ ਗਏ, ਜਿਸ ਵਿੱਚ 30 ਲੋਕਾਂ ਦੇ ਮਾਰੇ ਜਾਣ ਅਤੇ ਕਈ ਜ਼ਖਮੀ ਹੋਣ ਦੀ ਖ਼ਬਰ ਹੈ।
ਇਸੇ ਦੌਰਾਨ ਅੱਜ ਬੁੱਧਵਾਰ ਨੂੰ ਦੇਸ਼ ਦੇ 12 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 244 ਖੇਤਰਾਂ ਵਿੱਚ ਜੰਗ ਦੌਰਾਨ ਬਚਾਅ ਦੇ ਤਰੀਕਿਆਂ ਦੇ ਮੌਕ ਡ੍ਰਿਲਸ ਆਯੋਜਿਤ ਕੀਤੇ ਜਾਣਗੇ। ਬਲੈਕਆਊਟ ਅਭਿਆਸ ਕਰਵਾਏ ਜਾਣਗੇ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਖੇਤਰਾਂ ਨੂੰ ਸਿਵਲ ਡਿਫੈਂਸ ਜ਼ਿਲ੍ਹਿਆਂ ਵਜੋਂ ਸੂਚੀਬੱਧ ਕੀਤਾ ਹੈ। ਇਹ ਆਮ ਪ੍ਰਸ਼ਾਸਕੀ ਜ਼ਿਲ੍ਹਿਆਂ ਤੋਂ ਵੱਖਰੇ ਹਨ।
ਸਿਵਲ ਡਿਫੈਂਸ ਜ਼ਿਲ੍ਹਿਆਂ ਨੂੰ ਉਨ੍ਹਾਂ ਦੀ ਸੰਵੇਦਨਸ਼ੀਲਤਾ ਦੇ ਆਧਾਰ ‘ਤੇ 3 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਸ਼੍ਰੇਣੀ-1 ਸਭ ਤੋਂ ਵੱਧ ਸੰਵੇਦਨਸ਼ੀਲ ਹੈ ਅਤੇ ਸ਼੍ਰੇਣੀ-3 ਘੱਟ ਸੰਵੇਦਨਸ਼ੀਲ ਹੈ। 5 ਮਈ ਨੂੰ, ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਮੌਕ ਡ੍ਰਿਲ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਅੱਜ ਭਾਰਤ ਦੇ 12 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਰਹੇਗਾ Blackout
Published on: May 7, 2025 7:53 am