ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਰੱਖੇ ਗਏ ਸਨ। ਜਿਸ ਨੂੰ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਅੱਜ ਸ਼ਾਮ 4 ਵਜੇ ਦੇ ਕਰੀਬ ਜਲੰਧਰ ਦੇ ਫਿਲੌਰ ਵਿੱਚ ਸਥਿਤ ਪਿੰਡ ਲਖਨਪਾਲ ਵਿਖੇ ਆਯੋਜਿਤ ਕੀਤਾ ਜਾਣਾ ਸੀ । ਪਰ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ, ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਅੱਜ ਯਾਨੀ ਬੁੱਧਵਾਰ ਰਾਤ ਨੂੰ ਜਲੰਧਰ ਵਿੱਚ ਫੌਜ ਵੱਲੋਂ ਪੂਰੇ ਸ਼ਹਿਰ ਵਿੱਚ ਇੱਕ ਘੰਟੇ ਲਈ ਬਲੈਕਆਊਟ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਮੌਕ ਡ੍ਰਿਲ ਵਿੱਚ, ਫੌਜ ਦੇ ਅਧਿਕਾਰੀ ਅਤੇ ਰੱਖਿਆ ਟੀਮਾਂ ਲੋਕਾਂ ਨੂੰ ਹਮਲੇ ਵਰਗੀਆਂ ਸਥਿਤੀਆਂ ਵਿੱਚ ਆਪਣੀ ਰੱਖਿਆ ਕਰਨ ਲਈ ਜਾਗਰੂਕ ਕਰਨਗੀਆਂ।

CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ
Published on: May 7, 2025 11:22 am