ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :
ਆਖਿਰਕਾਰ ਅੱਜ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਵਿਰੁੱਧ ਜਵਾਬੀ ਕਾਰਵਾਈ ਕੀਤੀ ਹੈ। ਭਾਰਤੀ ਹਵਾਈ ਸੈਨਾ ਨੇ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਪਾਕਿਸਤਾਨ ਅਤੇ ਪੀਓਕੇ, ਯਾਨੀ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਵਾਈ ਹਮਲਾ ਕੀਤਾ।
ਇਸ ਹਮਲੇ ਵਿੱਚ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਭਾਰਤ ‘ਚ ਕਈ ਥਾਈਂ ਸਕੂਲ ਬੰਦ
ਭਾਰਤ ਵੱਲੋਂ ਇਹ ਜਵਾਬੀ ਕਾਰਵਾਈ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਕੀਤੀ ਗਈ ਸੀ ਅਤੇ ਇਸਨੂੰ ‘ਆਪ੍ਰੇਸ਼ਨ ਸੰਧੂਰ’ ਦਾ ਨਾਮ ਦਿੱਤਾ ਗਿਆ ਸੀ। ਇਹ ਨਾਮ ਉਨ੍ਹਾਂ ਔਰਤਾਂ ਨੂੰ ਸਮਰਪਿਤ ਹੈ ਜਿਨ੍ਹਾਂ ਦੇ ਪਤੀਆਂ ਨੂੰ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ।
ਪਾਕਿਸਤਾਨ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ।
ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਰੀ ਰਾਤ ਆਪ੍ਰੇਸ਼ਨ ਸਿੰਦੂਰ ਦੀ ਨਿਗਰਾਨੀ ਕਰਦੇ ਰਹੇ।