ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :
ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਵੀ ਪੰਜਾਬ ਵਿੱਚ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਨਹੀਂ ਪਿਆ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
ਆਈਐਮਡੀ ਦੇ ਅਨੁਸਾਰ, ਮੰਗਲਵਾਰ ਨੂੰ ਪੰਜਾਬ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬੀਤੇ ਕੱਲ੍ਹ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਇਸੇ ਕਰਕੇ ਇੱਕ ਦਿਨ ਵਿੱਚ ਤਾਪਮਾਨ 8.4 ਡਿਗਰੀ ਵਧ ਗਿਆ।
ਅੱਜ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਦੋਂ ਕਿ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
8 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ ਵਿੱਚ ਫਿਰ ਤੋਂ ਮੀਂਹ,ਹਨੇਰੀ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਤੇ ਤੂਫ਼ਾਨ ਨੂੰ ਲੈ ਕੇ Yellow Alert ਜਾਰੀ
Published on: May 7, 2025 7:04 am