ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 08 ਮਈ 2025 (ਦਿਨ ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਐਜੂਸਕਿਲ ਪ੍ਰਾਈਵੇਟ ਲਿਮਟਿਡ, ਐਸਬੀਆਈ ਕ੍ਰੈਡਿਟ ਕਾਰਡ (ਜ਼ੀਰਕਪੁਰ ਲਈ), ਆਈ-ਪ੍ਰੋਸੈਸ (ਆਈਸੀਆਈਸੀਆਈ), ਏਰੀਅਲ ਟੈਲੀਕਾਮ ਸੇਵਾਵਾਂ ਅਤੇ ਡੀ-ਮਾਰਟ ਗਾਹਕ ਸੇਵਾ ਐਸੋਸੀਏਟ ਡਿਜੀਟਲ, ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ, ਸੇਲਜ਼ ਐਗਜ਼ੀਕਿਊਟਿਵ, ਗਾਹਕ ਦੇਖਭਾਲ ਐਗਜ਼ੀਕਿਊਟਿਵ / ਡਾਟਾ ਐਂਟਰੀ ਆਪਰੇਟਰ
(Eduskill Pvt. Ltd., SBI Credit card (For Zirakpur), I-Process (ICICI), Ariel telecom services ਅਤੇ D-Mart ਵੱਲੋਂ Customer Service Associate Digital, Branch Relationship Executive, Sales Executive, Customer care Executive/Data Entry Operator) ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (11000/- ਤੋਂ 25000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ.ਏ.ਐਸ ਨਗਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇਗੀ ਅਤੇ ਯੋਗਤਾ 10ਵੀਂ, 12ਵੀ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।