ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਰਵੇ, ਕ੍ਰੋਏਸ਼ੀਆ ਅਤੇ ਨੀਦਰਲੈਂਡ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਲਿਆ ਗਿਆ ਹੈ। ਇਸ ਮਿਸ਼ਨ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਸੀ।
ਇਹ ਵੀ ਪੜੋ: CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ
ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿੰਨ ਦੇਸ਼ਾਂ ਦਾ ਯੂਰਪ ਦੌਰਾ ਰੱਦ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਬੁੱਧਵਾਰ ਨੂੰ ਅਧਿਕਾਰਤ ਸੂਤਰਾਂ ਨੇ ਦਿੱਤੀ। ਮੋਦੀ ਦਾ 13 ਤੋਂ 17 ਮਈ ਤੱਕ ਕ੍ਰੋਏਸ਼ੀਆ, ਨਾਰਵੇ ਅਤੇ ਨੀਦਰਲੈਂਡ ਦਾ ਦੌਰਾ ਕਰਨ ਦਾ ਪ੍ਰੋਗਰਾਮ ਸੀ। ਪ੍ਰਧਾਨ ਮੰਤਰੀ ਨੋਰਡਿਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਾਰਵੇ ਜਾਣ ਵਾਲੇ ਸਨ। ਸਬੰਧਤ ਦੇਸ਼ਾਂ ਨੂੰ ਇਸ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।