ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਵੱਲੋਂ ਪਾਕਿਸਤਾਨ ਉਤੇ ਕੀਤੇ ਗਏ Operation sindoor ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆਂ ਉਤੇ ਲਿਖਿਆ ਹੈ, ‘ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚਕਾਰ ਲਗਾਤਾਰ ਤਣਾਅ ਚੱਲ ਰਿਹਾ ਸੀ। ਅੱਜ ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆ ਨੂੰ Operation sindoor ਦਾ ਨਾਮ ਦਿੱਤਾ ਗਿਆ ਹੈ।
Latest News
Latest News
Punjab News
