ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜੈਪੁਰ, 8 ਮਈ, ਦੇਸ਼ ਕਲਿੱਕ ਬਿਓਰੋ :
ਰਾਜਸਥਾਨ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਿਲ੍ਹਾ ਬੀਕਾਨੇਰ ਵਿੱਚ ਮਦਨ ਮਾਰਕੀਟ ਵਿੱਚ ਇਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਵਿੱਚ 8 ਲੋਕਾਂ ਦੀ ਮੌਤ ਹੋ ਗਈ 4 ਜ਼ਖਮੀ ਹੋ ਗਏ। ਘਟਨਾ ਵਿੱਚ ਦੁਕਾਨ ਵਾਲੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਇਸ ਸਬੰਧੀ ਜ਼ਿਲ੍ਹਾ ਬੀਕਾਨੇਰ ਦੇ ਏਐਸਪੀ ਵਿਸ਼ਾਲ ਜਾਂਗਿੜ ਨੇ ਦੱਸਿਆ ਕਿ ਇਹ ਘਟਨਾ ਇਕ ਦੁਕਾਨ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਥੇ ਸੋਨੇ ਚਾਂਦੀ ਨਾਲ ਜੁੜਿਆ ਕੰਮ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।