ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋ
ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚ ਚੱਲ ਰਿਹਾ ਤਣਾਅ ਲਗਾਤਾਰ ਵੱਧਦਾ ਦਿਖਾਈ ਦੇ ਰਿਹਾ ਹੈ। ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਅੱਤਵਾਦੀ ਟ੍ਰੇਨਿੰਗ ਸੈਂਟਰਾਂ ‘ਤੇ ਹਵਾਈ ਹਮਲਿਆਂ ਤੋਂ ਬਾਅਦ ਪਾਕਿਸਤਾਨ ਵੀ ਬਦਲੇ ਦੀ ਰਾਹ ‘ਤੇ ਚੱਲ ਪਿਆ ਹੈ।ਪਾਕਿਸਤਾਨ ਵੱਲੋਂ ਵੀ ਭਾਰਤ ਤੇ ਹਮਲੇ ਕੀਤੇ ਜਾ ਰਹੇ ਹਨ । ਹੁਣੇ ਹੁਣੇ ਖਬਰ ਮਿਲੀ ਹੈ ਕਿ ਪਾਕਿਸਤਾਨ ਵੱਲੋਂ ਜੰਮੂ ਦੇ ਏਅਰਪੋਰਟ ਤੇ ਹਵਾਈ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਵੈਸ਼ਨੋ ਦੇਵੀ ਮੰਦਰ ਸਮੇਤ ਜੰਮੂ ਚ ਬਲੈਕ ਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ ਸਥਿਤ ਹਵਾਈ ਸੈਨਾ ਦੀ ਅੱਡੇ ‘ਤੇ ਵੀ ਪਾਕਿਸਤਾਨ ਵੱਲੋਂ ਹਵਾਈ ਹਮਲਾ ਕੀਤਾ ਗਿਆ ਹੈ।ਪਠਾਨਕੋਟ ਵਿੱਚ ਮੁਕੰਮਲ ਬਲੈਕ ਆਊਟ ਕਰ ਦਿੱਤਾ ਗਿਆ ਹੈ। ਪੁੰਛ ਖੇਤਰ ਵਿੱਚ ਬਲੈਕਆਊਟ ਕਰ ਦਿੱਤਾ ਗਿਆ ਹੈ। ਉੱਧਰ ਰਾਜਸਥਾਨ ਦੇ ਸਰਹੱਦੀ ਇਲਾਕਿਆਂ ਵਿੱਚ ਸਵੇਰ 4 ਵਜੇ ਤੱਕ ਲਈ ਬਿਜਲੀ ਕੱਟ ਦਿੱਤੀ ਗਈ ਹੈ।

ਜੰਮੂ ਏਅਰਪੋਰਟ ਅਤੇ ਪਠਾਨਕੋਟ ‘ਤੇ ਪਾਕਿਸਤਾਨ ਵੱਲੋਂ ਹਵਾਈ ਹਮਲਾ
Published on: May 8, 2025 9:03 pm