ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ :
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚਕਾਰ ਤਣਾਅ ਲਗਾਤਾਰ ਜਾਰੀ ਹੈ। ਪਾਕਿਸਤਾਨ ਵੱਲੋਂ ਐਲਓਸੀ ਉਤੇ ਕੀਤੀ ਗਈ ਗੋਲੀਬਾਰੀ ਵਿੱਚ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉਤੇ ਪੋਸਟ ਪਾ ਕੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਲਿਖਿਆ, ‘LOC ‘ਤੇ ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੀ ਗੋਲੀਬਾਰੀ ਕਾਰਨ ਹਰਿਆਣੇ ਦੇ ਪਲਵਲ ਜ਼ਿਲ੍ਹੇ ਦਾ ਬਹਾਦਰ ਜਵਾਨ ਲਾਂਸ ਨਾਇਕ ਦਿਨੇਸ਼ ਕੁਮਾਰ ਦੇਸ਼ ਦੀ ਸੁਰੱਖਿਆ ਕਰਦਾ ਸ਼ਹੀਦ ਹੋ ਗਿਆ ਹੈ। ਬਹਾਦਰ ਜਵਾਨ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਤੇ ਪਰਿਵਾਰ ਨਾਲ ਹਮਦਰਦੀ।