ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ |