ਚੰਡੀਗੜ੍ਹ/ਮੋਹਾਲੀ, 8 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੋਹਾਲੀ ਅਤੇ ਚੰਡੀਗੜ੍ਹ ਦੇ ਸਕੂਲ ਬੰਦ ਰਹਿਣਗੇ। ਐਸ ਏ ਐਸ ਨਗਰ ਜ਼ਿਲ੍ਹਾ ਮੈਜਿਸਟਰੈਟ ਵੱਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੋ ਦਿਨ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਲਕੇ ਅਤੇ ਪਰਸੋ ਦੋ ਦਿਨ ਚੰਡੀਗੜ੍ਹ ਦੇ ਸਾਰੇ ਸਕੂਲ ਬੰਦ ਰਹਿਣਗੇ।