ਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰਾਂ ਨੂੰ ਅਲਰਟ ਰਹਿਣ ਤੇ ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਸਥਾਰ ਨਾਲ ਸਮੀਖਿਆ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਜ਼ਰੂਰੀ ਪ੍ਰਣਾਲੀਆਂ, 24×7 ਤਿਆਰੀ, ਐਮਰਜੈਂਸੀ ਪ੍ਰਤੀਕਿਰਿਆ ਅਤੇ ਅੰਦਰੂਨੀ ਸੰਚਾਰ ਪ੍ਰੋਟੋਕੋਲ ਦੀ ਮੰਗ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਨਾਲ ਮੀਟਿੰਗ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੇ ਸੀਨੀਅਰ ਅਧਿਕਾਰੀ ਅਤੇ ਰੱਖਿਆ, ਗ੍ਰਹਿ, ਵਿਦੇਸ਼, ਸੂਚਨਾ ਅਤੇ ਪ੍ਰਸਾਰਣ, ਊਰਜਾ, ਸਿਹਤ ਅਤੇ ਦੂਰਸੰਚਾਰ ਵਿਭਾਗਾਂ ਦੇ ਸਕੱਤਰ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਮੇਸ਼ਾ ਸੁਚੇਤ ਰਹਿਣ ਅਤੇ ਸਪਸ਼ਟ ਸੰਚਾਰ ਬਣਾਈ ਰੱਖਣ ਲਈ ਕਿਹਾ ਹੈ। ਮੋਦੀ ਨੇ ਦੁਹਰਾਇਆ ਕਿ ਸਰਕਾਰ ਦੇਸ਼ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।

PM ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ, Alert ਰਹਿਣ ਲਈ ਕਿਹਾ
Published on: May 8, 2025 5:05 pm