ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਗੁਰਦਾਸਪੁਰ, 8 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਹਿੰਦ ਪਾਕ ਬਾਰਡ ਦੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਸ ਐਕਟ 1968 ਤਹਿਤ ਅਪਾਤਕਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ।
