ਲੁਧਿਆਣਾ, 8 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਜ਼ਿਲ੍ਹੇ ਦੇ ਸਕੂਲ 9 ਅਤੇ 10 ਮਈ ਲਈ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੌਜੂਦਾ ਹਾਲਾਤ ਨੂੰ ਵੇਖਦਿਆਂ ਹੋਏ ਜਾਰੀ ਕੀਤੇ ਗਏ ਹਨ।