ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਪਟਵਾਰੀਆਂ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋ
ਭਾਰਤ ਅਤੇ ਪਾਕਿਸਤਾਨ ਵਿੱਚ ਵੱਧਦੇ ਤਣਾਅ ਕਾਰਨ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਤਹਿਸੀਲਦਾਰਾਂ , ਨਾਇਬ ਤਹਿਸੀਲਦਾਰਾਂ ਅਤੇ ਪਟਵਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
