ਮੋਹਾਲੀ, 9 ਮਈ : ਦੇਸ਼ ਕਲਿੱਕ ਬਿਓਰੋ
ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਡਾ. ਪਰਮਿੰਦਰਜੀਤ ਸਿੰਘ ਇਸ ਹਸਪਤਾਲ ਵਿਚ ਕਾਫ਼ੀ ਸਮੇਂ ਤਕ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਉਂਦੇ ਰਹੇ ਹਨ। 1 ਅਪ੍ਰੈਲ 2024 ਨੂੰ ਉਨ੍ਹਾਂ ਦੀ ਤਰੱਕੀ ਐਸ.ਐਮ.ਓ. ਵਜੋਂ ਹੋਈ ਸੀ ਤੇ ਉਨ੍ਹਾਂ ਖਰੜ ਹਸਪਤਾਲ ਵਿਖੇ ਅਹੁਦਾ ਸੰਭਾਲਿਆ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਹਸਪਤਾਲ ਵਿਚ ਕੰਮ ਕਰਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਥੇ ਕੰਮ ਕਰਨ ਦਾ ਕਾਫ਼ੀ ਤਜਰਬਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਹਸਪਤਾਲ ਹੋਣ ਸਦਕਾ ਇਥੇ ਮਰੀਜ਼ਾਂ ਦੀ ਆਮਦ ਕਾਫ਼ੀ ਜ਼ਿਆਦਾ ਹੁੰਦੀ ਹੈ ਤੇ ਉਹ ਪੁਰਜ਼ੋਰ ਯਤਨ ਕਰਨਗੇ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਚੰਗੀਆਂ ਸਿਹਤ ਸਹੂਲਤਾਂ ਮਿਲਣ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ -1 ਡਾ. ਐਚ.ਐਸ.ਚੀਮਾ ਅਤੇ ਸਮੂਹ ਸਟਾਫ਼ ਨੇ ਡਾ. ਪਰਮਿੰਦਰਜੀਤ ਸਿੰਘ ਦਾ ਸਵਾਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿਤੀਆਂ।
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
