ਫਰੀਦਕੋਟ, 9 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹਾ ਫਰੀਦਕੋਟ ਵਿੱਚ ਇਟਰਨੈਟ ਬੰਦ ਕਰ ਦਿੱਤਾ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਤਿੰਨ ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ 9, 10 ਅਤੇ 12 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਪ੍ਰਸ਼ਾਸ਼ਨ ਵੱਲੋਂ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੀਆਂ ਗਲਤ ਅਫਵਾਹਾਂ ਨਾ ਫੈਲਾਓ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।