ਸ਼ਿਕਾਇਤ ਦਰਜ ਕਰਨ ਲਈ ਫੋਨ ਨੰਬਰ ਜਾਰੀ
ਮੋਹਾਲੀ, 8 ਮਈ: ਦੇਸ਼ ਕਲਿੱਕ ਬਿਓਰੋ
ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜ਼ਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ।
ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ, ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ। ਸ਼ਿਕਾਇਤ ਕਰਨ ਲਈ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਇਸ ਪ੍ਰਕਾਰ ਹਨ:
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)-
99152-19038
ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)- 98159-91677
ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ)-94642-92474
ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ)
-78883-27611, 95015-02846
ਡੀਐਮ, ਮਾਰਕਫੈੱਡ (ਸੁੱਕੇ ਰਾਸ਼ਨ ਲਈ)- 78883-27611, 95922-22077
ਡੀਐਮ, ਵੇਰਕਾ, (ਦੁੱਧ ਅਤੇ ਡੇਅਰੀ ਉਤਪਾਦਾਂ ਲਈ) -84279-00558