ਪਠਾਨਕੋਟ ‘ਚ ਪਾਕਿਸਤਾਨੀ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ IPL ਮੈਚ ਵਿੱਚ-ਵਿਚਾਲੇ ਰੱਦ
ਧਰਮਸ਼ਾਲਾ, 9 ਮਈ, ਦੇਸ਼ ਕਲਿਕ ਬਿਊਰੋ :
ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸਟੇਡੀਅਮ ਦੇ ਐਮਰਜੈਂਸੀ ਗੇਟ ਖੋਲ੍ਹ ਦਿੱਤੇ ਗਏ। ਸਟੇਡੀਅਮ ਦੇ ਅੰਦਰ ਜਗਦੀਆਂ ਸਾਰੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ਨੇ ਮੁਅੱਤਲ ਕੀਤੀਆਂ ਪ੍ਰੀਖਿਆਵਾਂ
ਮੈਚ ਦੇ ਅਚਾਨਕ ਰੱਦ ਹੋਣ ਕਾਰਨ, ਲੋਕਾਂ ਨੇ ਸਟੇਡੀਅਮ ਤੋਂ ਬਾਹਰ ਨਿਕਲਦੇ ਸਮੇਂ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਗਾਏ।
ਜਿਕਰਯੋਗ ਹੈ ਕਿ ਇੱਥੇ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਵਿਚਕਾਰ IPL ਮੈਚ ਖੇਡਿਆ ਜਾ ਰਿਹਾ ਸੀ, ਇਸ ਮੈਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ, ਸਟੈਂਡ ਤੋਂ ਲੈ ਕੇ ਮੀਡੀਆ ਬਾਕਸ ਤੱਕ ਕਮਾਂਡੋ ਤਾਇਨਾਤ ਕੀਤੇ ਗਏ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।