ਜਗਰਾਉਂ-ਲੁਧਿਆਣਾ ਰੋਡ ‘ਤੇ ਮੁਕਾਬਲੇ ਦੌਰਾਨ ਤਸਕਰ ਦੀ ਮੌਤ, ਸਾਥੀ ਫ਼ਰਾਰ, 2 ਕਿਲੋ ਹੈਰੋਇਨ, ਪਿਸਤੌਲ ਤੇ ਸਵਿਫਟ ਕਾਰ ਬਰਾਮਦ

Published on: May 9, 2025 2:01 pm

ਪੰਜਾਬ


ਲੁਧਿਆਣਾ, 9 ਮਈ, ਦੇਸ਼ ਕਲਿਕ ਬਿਊਰੋ :
ਜਗਰਾਉਂ-ਲੁਧਿਆਣਾ ਰੋਡ ‘ਤੇ ਫਿਰੋਜ਼ਪੁਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਮੁਕਾਬਲੇ ਵਿੱਚ ਇੱਕ ਨਸ਼ਾ ਤਸਕਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਤਸਕਰ ਦਾ ਦੂਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਟੀਮਾਂ ਜਾਂਚ ਅਤੇ ਜ਼ਰੂਰੀ ਕਾਰਵਾਈ ਵਿੱਚ ਰੁੱਝੀਆਂ ਹੋਈਆਂ ਹਨ।
ਮ੍ਰਿਤਕ ਨਸ਼ਾ ਤਸਕਰ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਲੇਮਪੁਰਾ ਟਿੱਬਾ, ਥਾਣਾ ਸਿੰਧਵਾ ਬੇਟ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਜਗਰਾਉਂ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲਗਭਗ 2 ਕਿਲੋ ਹੈਰੋਇਨ, ਇੱਕ ਲੋਡਿਡ ਪਿਸਤੌਲ ਅਤੇ ਇੱਕ ਸਵਿਫਟ ਕਾਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਲੁਧਿਆਣਾ ਰੇਂਜ ਦੇ ਡੀਆਈਜੀ ਨੀਲਾਂਬਰ ਵਿਜੇ ਜਗਦਲੇ ਨੇ ਦੱਸਿਆ ਕਿ ਫਿਰੋਜ਼ਪੁਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਸਲੇਮਪੁਰਾ ਟਿੱਬਾ ਦਾ ਰਹਿਣ ਵਾਲਾ ਧਰਮਿੰਦਰ ਸਿੰਘ ਆਪਣੇ ਇੱਕ ਹੋਰ ਸਾਥੀ ਜਗਸੀਰ ਖਾਨ ਪੁੱਤਰ ਖੈਰਾਤੀ ਖਾਨ ਵਾਸੀ ਡੇਰਾਬੱਸੀ ਨਾਲ ਮਿਲ ਕੇ ਵੱਡੀ ਮਾਤਰਾ ਵਿੱਚ ਹੈਰੋਇਨ ਵੇਚਣ ਦੀ ਯੋਜਨਾ ਬਣਾ ਰਿਹਾ ਹੈ।ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।