ਅੱਜ ਸੱਦੀ ਸਰਬ ਧਰਮ ਤੇ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਅਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਨਾਲ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਕੋਈ ਬੰਬ ਜਾਂ ਮਿਚ਼ਹਇਲਨੁਮਾ ਕੋਈ ਚੀਜ ਡਿੱਗਦੀ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਸ ਨੂੰ ਦੇਖਣ ਲਈ ਇਕੱਠੇ ਨਾ ਹੋਵੋ ਕਿਉਂਕਿ ਕੁਝ ਹਿੱਸੇ ਜਿਉਂਦੇ ਵੀ ਹੁੰਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ 4 ਵਜੇ ਸਰਬ ਧਰਮ ਮੀਟਿੰਗ ਵੀ ਸੱਦੀ ਗਈ ਹੈ। ਇਸ ਤੋਂ ਬਾਅਦ 5 ਵਜੇ ਸਰਬ ਪਾਰਟੀ ਮੀਟਿੰਗ ਹੋਵੇਗੀ। ਮੀਟਿੰਗ ਕਰਕੇ ਫੌਜ ਨੂੰ ਦੱਸਿਆ ਜਾਵੇਗਾ ਕਿ ਅਸੀਂ ਸਭ ਇਕੱਠੇ ਹਾਂ, ਆਰਮੀ ਨਾਲ ਹਾਂ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਆਪਣੀ ਸਹੀ ਜ਼ਿੰਮੇਵਾਰੀ ਨਿਭਾਓ। ਉਨ੍ਹਾਂ ਕਿਹਾ ਕਿ ਜ਼ਰੂਰੀ ਨੀ ਹੁੰਦਾ ਕਿ ਹਰ ਚੀਜ਼ ’ਚ ਟੀਆਰਪੀ ਆਵੇ। ਉਨ੍ਹਾਂ ਕਿਹਾ ਕਿ ਜੋ ਸੋਸ਼ਲ ਮੀਡੀਆ ਦੇ ਨਾਲ ਨਾਲ ਸਟਰੀਮ ਮੀਡੀਆ ਵੀ ਦਿਖਾ ਰਿਹਾ ਹੈ, ਉਸ ਨਾਲ ਲੋਕਾਂ ਵਿੱਚ ਡਰ ਪੈਦਾ ਹੁੰਦੀ ਹੈ।