‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

Published on: May 10, 2025 5:38 pm

Punjab

ਫ਼ਰੀਦਕੋਟ 10 ਮਈ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ  ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤੈਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ।

ਯੋਗਾ ਟਰੇਨਰ ਹੀਰਾ ਲਾਲ ਸੁਆਮੀ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ  ਗੁਰਦੁਆਰਾ ਹਰਿੰਦਰਾ ਨਗਰ ਫਰੀਦਕੋਟ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ ਜੋ ਕਿ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ।

ਇਸੇ ਤਰ੍ਹਾਂ ਰਾਮਸਰਨ ਆਸ਼ਰਮ ਕੋਟਕਪੂਰਾ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ।  

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।