ਮੋਹਾਲੀ: 10 ਮਈ, ਦੇਸ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਮੋਹਾਲੀ ਵਾਸੀਆਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਲੋਕਾਂ ਨੂੰ ਵੱਡੇ ਇਕੱਠਾਂ ਜਾਂ ਭੀੜ ਤੋਂ ਬਚਣ ਅਤੇ ਖੁੱਲ੍ਹੇ ਵਿੱਚ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਤੇ ਜ਼ੋਰ ਦਿੱਤਾ ਹੈ।ਊਨ੍ਹਾਂ ਅੱਗੇ ਕਿਹਾ ਕਿ ਜੇਕਰ ਉਹ ਸਾਇਰਨ ਸੁਣਦੇ ਹਨ, ਤਾਂ ਉਹ ਤੁਰੰਤ ਨਿਰਦੇਸ਼ਾਂ ਦੀ ਪਾਲਣਾ ਕਰਨ।
- ਜੇਕਰ ਜ਼ਰੂਰੀ ਨਾ ਹੋਵੇ ਤਾਂ ਮਾਲ ਅਤੇ ਉੱਚੀਆਂ ਵਪਾਰਕ ਇਮਾਰਤਾਂ ਤੋਂ ਬਚੋ।
- ਸ਼ਾਂਤ ਰਹੋ। ਉਪਰੋਕਤ ਸਾਰੇ ਸਾਡੀ ਸੁਰੱਖਿਆ ਲਈ ਸਾਵਧਾਨੀ ਦੇ ਉਪਾਅ ਹਨ।