ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਮਨਾਹੀ ਦੇ ਹੁਕਮ ਵਾਪਸ ਲਏ

Published on: May 10, 2025 8:43 pm

ਪੰਜਾਬ

ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ :

ਭਾਰਤ ਅਤੇ ਪਾਕਿਸਤਾਨ ਵਿੱਚ ਅੱਜ ਹੋਈ ਜੰਗਬੰਦੀ ਦੀ ਸਹਿਮਤੀ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਵੱਖ ਵੱਖ ਮਨ੍ਹਾਹੀ ਦੇ ਹੁਕਮ ਵਾਪਸ ਲੈ ਲਏ ਹਨ। ਮੋਹਾਲੀ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸਮਝੌਤੇ ਦੇ ਮੱਦੇਨਜ਼ਰ, ਪਹਿਲਾਂ ਜਾਰੀ ਕੀਤੇ ਗਏ ਸਾਰੇ ਮਨਾਹੀ ਦੇ ਹੁਕਮ ਵਾਪਸ ਲੈ ਲਏ ਗਏ ਹਨ। ਉਨ੍ਹਾਂ ਮੋਹਾਲੀ ਨਿਵਾਸੀਆਂ ਦੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਜ਼ਿਲ੍ਹਾ ਬਠਿੰਡਾ ਵਿੱਚ ਵੀ ਡਿਪਟੀ ਕਮਿਸ਼ਨਰ ਵੱਲੋਂ ਪਾਬੰਦੀਸ਼ੁਦਾ ਹੁਕਮ ਵਾਪਸ ਲੈ ਲਏ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਜ਼ਿਲ੍ਹੇ ਦੇ ਅੰਦਰ ਲਗਾਏ ਗਏ ਸਾਰੇ ਪਾਬੰਦੀਸ਼ੁਦਾ ਹੁਕਮ, ਸਿਵਲ ਡਰੋਨ ਉਡਾਉਣ ‘ਤੇ ਪਾਬੰਦੀ ਨੂੰ ਛੱਡ ਕੇ, ਤੁਰੰਤ ਵਾਪਸ ਲਏ ਜਾਂਦੇ ਹਨ। ਆਮ ਕੰਮ ਆਮ ਵਾਂਗ ਸ਼ੁਰੂ ਹੋ ਸਕਦਾ ਹੈ। ਸਲਾਹਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਸਾਰਿਆਂ ਦਾ ਧੰਨਵਾਦ।

ਹਾਲਾਤ ਆਮ ਵਾਂਗ ਹੋਣ ਉਪਰੰਤ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਜਾਰੀ ਸਾਰੇ ਪਾਬੰਦੀਆਂ ਦੇ ਹੁਕਮ ਵਾਪਸ ਲੈ ਲਏ ਗਏ ਹਨ। ਉਨ੍ਹਾਂ ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਦਾ ਧੰਨਵਾਦ ਵੀ ਪ੍ਰਗਟਾਇਆ।

ਡਾ. ਅਗਰਵਾਲ ਵੱਲੋਂ ਦੁਪਹਿਰ ਸਮੇਂ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਸੀ ਕਿ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਲਈ ਤਤਪਰ ਰਹਿਣ। ਡਾ. ਅਗਰਵਾਲ ਨੇ ਇਸ ਦੌਰਾਨ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਲਾਗੂ ਕੀਤੇ ਗਏ ਪਾਬੰਦੀ ਦੇ ਸਾਰੇ ਹੁਕਮ ਵਾਪਸ ਲੈ ਲਏ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।