ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :
ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 9 ਰਾਜਾਂ ਦੇ 32 ਹਵਾਈ ਅੱਡੇ 15 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਜਿਨ੍ਹਾਂ ਰਾਜਾਂ ਵਿੱਚ ਇਹ ਹਵਾਈ ਅੱਡੇ ਸਥਿਤ ਹਨ ਉਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।
ਕੇਦਾਰਨਾਥ ਧਾਮ ਲਈ ਹੈਲੀਕਾਪਟਰ ਸੇਵਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀ ਗਈ ਹੈ। ਪ੍ਰੀ-ਬੁਕਿੰਗ ਵੀ ਰੱਦ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਸੁਰੱਖਿਆ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਦਿੱਲੀ ਹਵਾਈ ਅੱਡੇ ਨੇ ਅੱਜ ਸ਼ਨੀਵਾਰ ਨੂੰ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਹੁਣ ਹਵਾਈ ਅੱਡੇ ‘ਤੇ ਸਾਰੇ ਕੰਮ ਆਮ ਵਾਂਗ ਹਨ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ ਕੁਝ ਉਡਾਣਾਂ ਦਾ ਸਮਾਂ-ਸਾਰਣੀ ਬਦਲ ਸਕਦੀ ਹੈ।

ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ ਪੰਜਾਬ ਸਮੇਤ 9 ਰਾਜਾਂ ਦੇ 32 ਹਵਾਈ ਅੱਡੇ ਬੰਦ
Published on: May 10, 2025 12:13 pm