ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲਾਬਾਰੀ ਅਤੇ ਬੰਬਾਰੀ ਵਿੱਚ ਸਰਕਾਰੀ ਅਫਸਰ ਦੀ ਮੌਤ

Published on: May 10, 2025 9:08 am

ਰਾਸ਼ਟਰੀ


ਸ਼੍ਰੀਨਗਰ, 10 ਮਈ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਅੱਜ ਸਵੇਰੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲਾਬਾਰੀ ਅਤੇ ਬੰਬਾਰੀ ਵਿੱਚ ਇੱਕ ਸਰਕਾਰੀ ਅਧਿਕਾਰੀ ਦੀ ਮੌਤ ਹੋ ਗਈ। ਮਾਰੇ ਗਏ ਅਧਿਕਾਰੀ ਦਾ ਨਾਮ ਰਾਜ ਕੁਮਾਰ ਥੱਪਾ ਸੀ, ਜੋ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐਸ) ਵਿੱਚ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਵਜੋਂ ਤਾਇਨਾਤ ਸੀ।
ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਚਾਰ ਰਾਜਾਂ – ਰਾਜਸਥਾਨ, ਗੁਜਰਾਤ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ 26 ਸ਼ਹਿਰਾਂ ‘ਤੇ ਡਰੋਨ ਹਮਲੇ ਕੀਤੇ ਜੋ ਨਾਕਾਮ ਬਣਾ ਦਿੱਤੇ ਗਏ।
ਸ੍ਰੀਨਗਰ ਹਵਾਈ ਅੱਡੇ ‘ਤੇ ਵੀ ਹਮਲਾ ਹੋਇਆ। ਜੰਮੂ ਦੇ ਅਵੰਤੀਪੋਰਾ ਏਅਰ ਫੋਰਸ ਸਟੇਸ਼ਨ ‘ਤੇ ਡਰੋਨ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ। ਇੱਥੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਦੂਜੇ ਪਾਸੇ, ਚੰਡੀਗੜ੍ਹ ਅਤੇ ਅੰਬਾਲਾ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਬਾਰੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਓਮਰ ਅਬਦੁੱਲਾ ਨੇ ਐਕਸ ਤੇ ਜਾਣਕਾਰੀ ਸਾਂਝੀ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।