ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :
ਭਾਰਤੀ ਫੌਜ ਨੇ ਸ਼ੁੱਕਰਵਾਰ ਰਾਤ ਨੂੰ ਜੰਮੂ ਨੇੜੇ ਪਾਕਿਸਤਾਨੀ ਚੌਕੀਆਂ ਅਤੇ ਅੱਤਵਾਦੀ ਲਾਂਚ ਪੈਡਾਂ ਨੂੰ ਤਬਾਹ ਕਰ ਦਿੱਤਾ। ਇੱਥੋਂ ਡਰੋਨ ਦਾਗੇ ਜਾ ਰਹੇ ਸਨ। ਨਿਊਜ਼ ਏਜੰਸੀ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਇਸ ਦੌਰਾਨ, ਪਾਕਿਸਤਾਨ ਨੇ ਅੱਜ ਸ਼ਨੀਵਾਰ ਸਵੇਰੇ ਲਗਾਤਾਰ ਚੌਥੇ ਦਿਨ ਭਾਰਤ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ। ਸ੍ਰੀਨਗਰ ਤੇ ਪੰਜਾਬ ਦੇ ਪਠਾਨਕੋਟ ਏਅਰਬੇਸ ਨੇੜੇ ਜ਼ੋਰਦਾਰ ਧਮਾਕੇ ਸੁਣੇ ਗਏ। ਅੰਮ੍ਰਿਤਸਰ ਵਿੱਚ ਵੀ ਹਮਲਾ ਹੋਇਆ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਚਾਰ ਰਾਜਾਂ – ਰਾਜਸਥਾਨ, ਗੁਜਰਾਤ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ 26 ਸ਼ਹਿਰਾਂ ‘ਤੇ ਡਰੋਨ ਹਮਲੇ ਕੀਤੇ ਜਿਨ੍ਹਾਂ ਨੂੰ ਭਾਰਤੀ ਫੌਜ ਨੇ ਅਸਫ਼ਲ ਬਣਾ ਦਿੱਤਾ।
Latest News
Latest News
Punjab News
