ਕਾਂਗੜਾ, 10 ਮਈ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਹਟ ਵਿੱਚ ਹੈ। ਪਿਛਲੇ ਚਾਰ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ, ਮਿਜ਼ਾਈਲਾਂ ਅਤੇ ਰਾਕੇਟਾਂ ਦੀ ਵਰਤੋਂ ਕਰਕੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜੰਮੂ ਦੇ ਰਾਜੌਰੀ ਵਿੱਚ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਹਿਮਾਚਲ ਪ੍ਰਦੇਸ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ।
ਜਾਣਕਾਰੀ ਅਨੁਸਾਰ, ਸੂਬੇਦਾਰ ਮੇਜਰ ਪਵਨ ਕੁਮਾਰ, ਜੋ ਕਿ ਹਿਮਾਚਲ ਦੇ ਕਾਂਗੜਾ ਦੇ ਸ਼ਾਹਪੁਰ ਦਾ ਰਹਿਣ ਵਾਲਾ ਸੀ, ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਸੀ। ਸ਼ੁੱਕਰਵਾਰ ਰਾਤ ਨੂੰ ਜਦੋਂ ਪਾਕਿਸਤਾਨ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ ਤਾਂ ਪਵਨ ਕੁਮਾਰ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਜਵਾਬੀ ਕਾਰਵਾਈ ਵਿੱਚ ਪਵਨ ਕੁਮਾਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।

ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ‘ਚ ਸੂਬੇਦਾਰ ਮੇਜਰ ਸ਼ਹੀਦ
Published on: May 10, 2025 1:59 pm