ਰਾਜਸਥਾਨ ਦੀ ਮੰਗ ਦੇ ਜਵਾਬ ‘ਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

Published on: May 10, 2025 10:23 pm

ਪੰਜਾਬ

ਸਾਡੇ ਬਹਾਦਰ ਸੈਨਿਕਾਂ ਲਈ ਪੰਜਾਬੀ ਖ਼ੂਨ ਵੀ ਦੇਣ ਲਈ ਤਿਆਰ ਹਨ: ਭਗਵੰਤ ਮਾਨ

ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।