ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦੇਣ ਲਈ ਭਾਰਤੀ ਫੌਜ ਨੂੰ ਫਿਰ ਮਿਲੀ ਖੁੱਲ੍ਹੀ ਛੂਟ

Published on: May 11, 2025 6:56 am

ਰਾਸ਼ਟਰੀ


ਨਵੀਂ ਦਿੱਲੀ, 11 ਮਈ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਨੇ ਸ਼ਨੀਵਾਰ ਸ਼ਾਮ 5 ਵਜੇ ਜੰਗਬੰਦੀ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਹੀ ਤੋੜ ਦਿੱਤੀ। ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਰਾਤ 11 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਅਸੀਂ ਭਾਰਤੀ ਫੌਜ ਨੂੰ ਪੂਰੀ ਖੁੱਲ੍ਹ ਦੇ ਦਿੱਤੀ ਹੈ।
ਜੰਮੂ-ਕਸ਼ਮੀਰ ਦੇ ਰਾਜੌਰੀ, ਅਖਨੂਰ, ਪੁੰਛ, ਨੌਸ਼ਹਿਰਾ, ਸ੍ਰੀਨਗਰ, ਊਧਮਪੁਰ, ਆਰਐਸ ਪੁਰਾ ਅਤੇ ਸਾਂਬਾ ਵਿੱਚ ਗੋਲਾਬਾਰੀ ਅਤੇ ਡਰੋਨ ਹਮਲੇ ਹੋਏ। ਗੋਲੀਬਾਰੀ ਤੋਂ ਬਾਅਦ, ਜੰਮੂ-ਕਸ਼ਮੀਰ, ਰਾਜਸਥਾਨ, ਪੰਜਾਬ ਅਤੇ ਗੁਜਰਾਤ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬਲੈਕਆਊਟ ਲਾਗੂ ਕਰ ਦਿੱਤਾ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।