ਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਐਲਾਨ ਹੈਰਾਨੀਜਨਕ: ਰਾਹੁਲ ਗਾਂਧੀ
ਸੰਸਦ ਦਾ ਸਪੈਸ਼ਲ ਸ਼ੈਸ਼ਨ ਬਲਾਉਣ ਦੀ ਮੰਗ
ਨਵੀਂ ਦਿੱਲੀ: 11 ਮਈ, ਦੇਸ਼ ਕਲਿੱਕ ਬਿਓਰੋ
ਟਰੰਪ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਐਲਾਨ ਹੈਰਾਨੀਜਨਕ! ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੀਤਾ ਹੈ । ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਹਿਲਗਾਮ ਅੱਤਵਾਦੀ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਭਾਰਤ-ਪਾਕਿਸਤਾਨ ਜੰਗਬੰਦੀ, ਜਿਸ ਦਾ ਐਲਾਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਦੁਆਰਾ ਕੀਤਾ ਗਿਆ ਸੀ, ‘ਤੇ ਚਰਚਾ ਕਰਨ ਲਈ ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ।
