ਅੰਮ੍ਰਿਤਸਰ, 12 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਪ੍ਰੰਤੂ ਸੁਰੱਖਿਆਂ ਸਾਵਧਾਨੀ ਵਜੋਂ ਅੰਮ੍ਰਿਤਸਰ ਵਿੱਚ ਸਕੂਲ ਬੰਦ ਕੀਤੇ ਗਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਕੱਲ 13 ਮਈ 2025 ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਪੰਜਾਬ ਵਿੱਚ ਸਕੂਲ ਖੁੱਲ੍ਹ ਦਿੱਤੇ ਗਏ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਅਜੇ ਵੀ ਸਥਾਨਕ ਪ੍ਰਸ਼ਾਸਨ ਵੱਲੋਂ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।