ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਹੋਵੇਗੀ DGMO ਪੱਧਰ ਦੀ ਗੱਲਬਾਤ

Published on: May 12, 2025 6:53 am

ਕੌਮਾਂਤਰੀ ਰਾਸ਼ਟਰੀ


ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :
ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨ (DGMO) ਪੱਧਰ ਦੀ ਗੱਲਬਾਤ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।
ਇਸ ਤੋਂ ਪਹਿਲਾਂ ਐਤਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਭਾਰਤ ਨੇ ਕਿਹਾ ਹੈ ਕਿ ਜੰਗਬੰਦੀ ਤੋਂ ਬਾਅਦ, ਉਹ ਹੁਣ ਸਿਰਫ ਪਾਕਿਸਤਾਨ ਦੇ ਡੀਜੀਐਮਓ (DGMO) ਨਾਲ ਗੱਲ ਕਰੇਗਾ। ਕੋਈ ਹੋਰ ਦੇਸ਼ ਇਸ ਵਿੱਚ ਸ਼ਾਮਲ ਨਹੀਂ ਹੋਵੇਗਾ।
ਇਸ ਦੇ ਨਾਲ ਹੀ ਐਤਵਾਰ ਸਵੇਰੇ ਸਰਹੱਦ ਨਾਲ ਲੱਗਦੇ ਪੰਜਾਬ ,ਰਾਜਸਥਾਨ,ਜੰਮੂ-ਕਸ਼ਮੀਰ ਵਿੱਚ ਸਥਿਤੀ ਆਮ ਦਿਖਾਈ ਦਿੱਤੀ। ਬਾਜ਼ਾਰ ਖੁੱਲ੍ਹੇ, ਗਤੀਵਿਧੀਆਂ ਆਮ ਰਹੀਆਂ।
ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਅਸੀਂ ਆਪ੍ਰੇਸ਼ਨ ਸੰਧੂਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰ ਲਿਆ ਹੈ। ਇਹ ਕਾਰਵਾਈ ਅਜੇ ਵੀ ਜਾਰੀ ਹੈ। ਸਮਾਂ ਆਉਣ ‘ਤੇ ਅਸੀਂ ਤੁਹਾਨੂੰ ਜਾਣਕਾਰੀ ਦੇਵਾਂਗੇ। ਹਵਾਈ ਸੈਨਾ ਨੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।