10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ ਅੱਜ ਵੱਡਾ ਅਪਡੇਟ ਆਇਆ ਹੈ।
ਨਵੀਂ ਦਿੱਲੀ, 12 ਮਈ, ਦੇਸ਼ ਕਲਿੱਕ ਬਿਓਰੋ :
10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ ਅੱਜ ਵੱਡਾ ਅਪਡੇਟ ਆਇਆ ਹੈ। ਅੱਜ CBSE ਵੱਲੋਂ ਅੱਜ 10ਵੀਂ ਅਤੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਜਾ ਸਕਦਾ ਹੈ। ਸੀਬੀਐਸਈ ਬੋਰਡ ਨਤੀਜਾ 2025 ਨੂੰ ਅਧਿਕਾਰਤ ਵੈੱਬਸਾਈਟਾਂ results.cbse.nic.in, cbse.gov.in ਅਤੇ cbseresults.nic.in ‘ਤੇ ਦੇਖਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਮਾਰਚ ਵਿੱਚ ਖਤਮ ਹੋਈਆਂ ਸਨ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਪ੍ਰੈਲ ਵਿੱਚ ਖਤਮ ਹੋਈਆਂ ਸਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਕਰੀਬ 42 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।