ਪੰਜਾਬ ਦੇ ਇਕ ਜ਼ਿਲ੍ਹੇ ’ਚ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

ਅੰਮ੍ਰਿਤਸਰ 13 ਮਈ 2025, ਦੇਸ਼ ਕਲਿੱਕ ਬਿਓਰੋ :

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ 14 ਮਈ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।