ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਸ਼ਡਿਊਲ ਜਾਰੀ

Published on: May 13, 2025 5:56 pm

ਪੰਜਾਬ

ਐੱਸ.ਏ.ਐੱਸ ਨਗਰ, 13 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2025-26 ਦੇ ਅੱਠਵੀਂ ਅਤੇ ਨੌਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨ-ਲਾਈਨ ਪੋਰਟਲ 12 ਮਈ 2025 ਤੋਂ 28 ਜੁਲਾਈ 2025 ਤੱਕ ਬਿਨ੍ਹਾਂ ਲੇਟ ਫੀਸ, 29 ਜੁਲਾਈ 2025 ਤੋਂ 18 ਅਗਸਤ 2025 ਤੱਕ 500/-ਰੁ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਅਤੇ 19 ਅਗਸਤ 2025 ਤੋਂ 09 ਸਤੰਬਰ 2025 ਤੱਕ 1500/-ਰੁ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ।

          ਇਸਦੇ ਨਾਲ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਸਕੂਲ ਮੁਖੀ ਬਿਨ੍ਹਾਂ ਲੇਟ ਫੀਸ ਦਿੱਤੇ ਗਏ ਸਮੇਂ ਦੌਰਾਨ ਹੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦਾ ਕੰਮ ਮੁਕੰਮਲ ਕਰਵਾਉਣ, ਬਿਨ੍ਹਾਂ ਲੇਟ ਫੀਸ ਸਮਾਂ ਲੰਘਣ ਉਪਰੰਤ ਜੇਕਰ ਕਿਸੇ ਸਕੂਲ ਮੁਖੀ ਵੱਲੋਂ ਜੁਰਮਾਨਾ ਮੁਆਫੀ ਲਈ ਪ੍ਰਤੀ-ਬੇਨਤੀ ਕੀਤੀ ਜਾਂਦੀ ਹੈ ਤਾਂ ਉਹ ਕਿਸੇ ਵੀ ਹਾਲਾਤ/ਕਾਰਨ ਦੇ ਜੁਰਮਾਨਾ ਮੁਆਫੀ ਲਈ ਸਵੀਕਾਰਨ ਯੋਗ ਨਹੀ ਹੋਵੇਗੀ।

          ਉਕਤ ਦੇ ਮੱਦੇ ਨਜ਼ਰ ਸਕੂਲ ਮੁੱਖੀਆਂ ਨੂੰ ਅਗਾਓ ਤੌਰ ਤੇ ਸੂਚਿਤ ਕੀਤਾ ਜਾਂਦਾ ਹੈ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਣੀ) ਵਿੱਚ-ਵਿੱਚ ਹੀ ਬਣਦੀ ਫੀਸ ਅਤੇ ਜੁਰਮਾਨਾ ਫੀਸ ਰਾਹੀਂ ਇਹ ਕੰਮ ਮੁਕੰਮਲ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ ਕਿਉਂਕਿ ਨਿਰਧਾਰਿਤ ਸ਼ਡਿਊਲ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ਵਿੱਚ ਵਾਧਾ ਨਹੀ ਕੀਤਾ ਜਾਵੇਗਾ। ਜੇਕਰ ਫਿਰ ਵੀ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਫਾਈਨਲ ਸਬਮਿਟ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸਦੀ ਨਿਰੋਲ ਜਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੀ ਹੋਵੇਗੀ। ਅਜਿਹੇ ਵਿਦਿਆਰਥੀਆਂ ਦੀ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਆਨ-ਲਾਈਨ ਐਂਟਰੀ/ਰਜਿਸਟ੍ਰੇਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀ ਦਿੱਤਾ ਜਾਵੇਗਾ। ਇਸ ਸਬੰਧੀ ਸਬੰਧਤ ਅਮਲੇ ਨੂੰ ਵਿਸ਼ੇਸ਼ ਤੌਰ ਤੇ ਨੋਟ ਕਰਵਾਇਆ ਜਾਵੇ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।