ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ


ਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :
ਅੱਜ 13 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਅੱਜ ਤੋਂ 17 ਮਈ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਜਿਕਰਯੋਗ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਸੀ।
ਕਈ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬਿਜਲੀ ਚਮਕੀ। ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। 24 ਘੰਟਿਆਂ ਬਾਅਦ ਮੌਸਮ ਫਿਰ ਆਮ ਹੋ ਜਾਵੇਗਾ ਅਤੇ ਤਾਪਮਾਨ ਫਿਰ ਵਧੇਗਾ।
ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਲਈ ਅੱਜ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਸ਼ਾਮ ਢਲਦੇ ਹੀ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।