ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਾ ਐਲਾਨ
ਅੰਮ੍ਰਿਤਸਰ: 13 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ਼ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਨਾਲ਼ ਕੀਤਾ ਦੁੱਖ ਸਾਂਝਾ
ਕੀਤਾ ਅਤੇ ਕਿਹਾ ਕਿ ਮਜੀਠਾ ਅਤੇ ਕੱਥੂਨੰਗਲ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ 17 ਦੇ ਕਰੀਬ ਮੌਤਾਂ ਹੋਣਾ ਬੇਹੱਦ ਮੰਦਭਾਗਾ ਹੈ। ਇਸ ਘਟਨਾ ਨਾਲ ਜੁੜੇ ਦੋਸ਼ੀਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਫੜੇ ਗਏ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਪੀੜਿਤ ਪਰਿਵਾਰਾਂ ਨੂੰ 10-10 ਲੱਖ ਗੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ‘ਚ ਯੋਗਤਾ ਅਨੁਸਾਰ ਮਿਲੇਗੀ ਨੌਕਰੀ ਦਿੱੀ ਜਾਵੇਗੀ ਅਤੇ ਕਿਸੇ ਵੀ ਪਰਿਵਾਰ ਦਾ ਚੁੱਲ੍ਹਾ ਬੁਝਣ ਨਹੀਂ ਦੇਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਹਿਰ ਦਾ ਵਪਾਰ ਕਿਸੇ ਰਾਜਨੀਤਿਕ ਜਾਂ ਕਿਸੇ ਅਫ਼ਸਰ ਦੀ ਮਿਲੀਭੁਗਤ ਤੋਂ ਬਿਨਾਂ ਹੋ ਨਹੀਂ ਸਕਦਾ। ਅਸੀਂ ਸਖ਼ਤ ਐਕਸ਼ਨ ਲੈਂਦੇ ਹੋਏ ਲੋਕਲ DSP ਤੇ ਐਕਸਾਈਜ਼ ਇੰਸਪੈਕਟਰ ਤੋਂ ਇਲਾਵਾ ਕਈ ਅਫ਼ਸਰ ਸਸਪੈਂਡ ਕੀਤੇ ਹਨ। ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਜ਼ਹਿਰ ਪੰਜਾਬ ‘ਚ ਵਿਕਣ ਨਹੀਂ ਦੇਵਾਂਗੇ।