ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ : ਰਾਜਾ ਵੜਿੰਗ

Published on: May 13, 2025 12:17 pm

ਪੰਜਾਬ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ :

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਪ੍ਰਗਟ ਕੀਤਾ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤੇ ਫਾਸਟ ਟ੍ਰੈਕ ਅਦਾਲਤ ਵਿਚ ਮੁਕੱਦਮਾ ਚਲਾ ਕੇ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਮਾਂਬੱਦ ਕਾਰਵਾਈ ਦੀ ਲੋੜ ਹੈ ਤੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਲਈ ਅਜਿਹੇ ਲੋਕਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਮਜੀਠਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਰੀਬ 10 ਲੋਕਾਂ ਦੀ ਮੌਤ ਹੋ ਗਈ ਹੈ। ਕਈ ਹਸਪਤਾਲ ਵਿੱਚ ਦਾਖਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।