ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 14 ਹੋ ਗਈ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।
ਇਸ ਮੰਦਭਾਗੀ ਘਟਨਾ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਪੁਲਿਸ ਦੇ ਸੰਬੰਧਿਤ DSP ਤੇ SHO ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਘਟਨਾ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ‘ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।