ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਤਿੰਨ ਨਾਮੀ ਕੰਪਨੀਆਂ, ਟਰਾਈਡੈਂਟ ਗਰੁੱਪ, ਐਚ.ਡੀ.ਐਫ਼.ਸੀ. ਲਾਈਫ ਅਤੇ ਇੰਦਿਰਾ ਇੰਨਫਰਾ ਟੈਕ ਪ੍ਰਾਈ: ਲਿਮਿ:, ਵੱਲੋਂ ਮਸ਼ੀਨ ਓਪਰੇਟਰ, ਮੈਨੇਜ਼ਰ ਅਤੇ ਸੇਲਜ਼ਮੈਨ ਆਦਿ ਦੀਆਂ ਆਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਘੱਟ 8ਵੀਂ ਹੈ ਅਤੇ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੈ, ਉਹ ਪ੍ਰਾਰਥੀ (ਮੁੰਡੇ ਅਤੇ ਕੁੜੀਆਂ ਦੋਵੇਂ) ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।